ਸਲੋਕੁ ॥
ਦੇਨਹਾਰੁ ਪ੍ਰਭ ਛੋਡਿ ਕੈ ਲਾਗਹਿ ਆਨ ਸੁਆਇ ॥
ਨਾਨਕ ਕਹੂ ਨ ਸੀਝਈ ਬਿਨੁ ਨਾਵੈ ਪਤਿ ਜਾਇ ॥1॥
ਅਸਟਪਦੀ ॥
ਦਸ ਬਸਤੂ ਲੇ ਪਾਛੈ ਪਾਵੈ ॥
ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥
ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥
ਤਉ ਮੂੜਾ ਕਹੁ ਕਹਾ ਕਰੇਇ ॥
ਜਿਸੁ ਠਾਕੁਰ ਸਿਉ ਨਾਹੀ ਚਾਰਾ ॥
ਤਾ ਕਉ ਕੀਜੈ ਸਦ ਨਮਸਕਾਰਾ ॥
ਜਾ ਕੈ ਮਨਿ ਲਾਗਾ ਪ੍ਰਭੁ ਮੀਠਾ ॥
ਸਰਬ ਸੂਖ ਤਾਹੂ ਮਨਿ ਵੂਠਾ ॥
ਜਿਸੁ ਜਨ ਅਪਨਾ ਹੁਕਮੁ ਮਨਾਇਆ ॥
ਸਰਬ ਥੋਕ ਨਾਨਕ ਤਿਨਿ ਪਾਇਆ ॥1॥
ਅਗਨਤ ਸਾਹੁ ਅਪਨੀ ਦੇ ਰਾਸਿ ॥
ਖਾਤ ਪੀਤ ਬਰਤੈ ਅਨਦ ਉਲਾਸਿ ॥
ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥
ਅਗਿਆਨੀ ਮਨਿ ਰੋਸੁ ਕਰੇਇ ॥
ਅਪਨੀ ਪਰਤੀਤਿ ਆਪ ਹੀ ਖੋਵੈ ॥
ਬਹੁਰਿ ਉਸ ਕਾ ਬਿਸ੍ਵਾਸੁ ਨ ਹੋਵੈ ॥
ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥
ਪ੍ਰਭ ਕੀ ਆਗਿਆ ਮਾਨੈ ਮਾਥੈ ॥
ਉਸ ਤੇ ਚਉਗੁਨ ਕਰੈ ਨਿਹਾਲੁ ॥
ਨਾਨਕ ਸਾਹਿਬੁ ਸਦਾ ਦਇਆਲੁ ॥2॥
ਅਨਿਕ ਭਾਤਿ ਮਾਇਆ ਕੇ ਹੇਤ ॥
ਸਰਪਰ ਹੋਵਤ ਜਾਨੁ ਅਨੇਤ ॥
ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥
ਓਹ ਬਿਨਸੈ ਉਹੁ ਮਨਿ ਪਛੁਤਾਵੈ ॥
ਜੋ ਦੀਸੈ ਸੋ ਚਾਲਨਹਾਰੁ ॥
ਲਪਟਿ ਰਹਿਓ ਤਹ ਅੰਧ ਅੰਧਾਰੁ ॥
ਬਟਾਊ ਸਿਉ ਜੋ ਲਾਵੈ ਨੇਹ ॥
ਤਾ ਕਉ ਹਾਥਿ ਨ ਆਵੈ ਕੇਹ ॥
ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ॥
ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥3॥
ਮਿਥਿਆ ਤਨੁ ਧਨੁ ਕੁਟੰਬੁ ਸਬਾਇਆ ॥
ਮਿਥਿਆ ਹਉਮੈ ਮਮਤਾ ਮਾਇਆ ॥
ਮਿਥਿਆ ਰਾਜ ਜੋਬਨ ਧਨ ਮਾਲ ॥
ਮਿਥਿਆ ਕਾਮ ਕ੍ਰੋਧ ਬਿਕਰਾਲ ॥
ਮਿਥਿਆ ਰਥ ਹਸਤੀ ਅਸ੍ਵ ਬਸਤ੍ਰਾ ॥
ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥
ਮਿਥਿਆ ਧ੍ਰੋਹ ਮੋਹ ਅਭਿਮਾਨੁ ॥
ਮਿਥਿਆ ਆਪਸ ਊਪਰਿ ਕਰਤ ਗੁਮਾਨੁ ॥
ਅਸਥਿਰੁ ਭਗਤਿ ਸਾਧ ਕੀ ਸਰਨ ॥
ਨਾਨਕ ਜਪਿ ਜਪਿ ਜੀਵੈ ਹਰਿ ਕੇ ਚਰਨ ॥4॥
ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥
ਮਿਥਿਆ ਹਸਤ ਪਰ ਦਰਬ ਕਉ ਹਿਰਹਿ ॥
ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ ॥
ਮਿਥਿਆ ਰਸਨਾ ਭੋਜਨ ਅਨ ਸ੍ਵਾਦ ॥
ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥
ਮਿਥਿਆ ਮਨ ਪਰ ਲੋਭ ਲੁਭਾਵਹਿ ॥
ਮਿਥਿਆ ਤਨ ਨਹੀ ਪਰਉਪਕਾਰਾ ॥
ਮਿਥਿਆ ਬਾਸੁ ਲੇਤ ਬਿਕਾਰਾ ॥
ਬਿਨੁ ਬੂਝੇ ਮਿਥਿਆ ਸਭ ਭਏ ॥
ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥5॥
ਬਿਰਥੀ ਸਾਕਤ ਕੀ ਆਰਜਾ ॥
ਸਾਚ ਬਿਨਾ ਕਹ ਹੋਵਤ ਸੂਚਾ ॥
ਬਿਰਥਾ ਨਾਮ ਬਿਨਾ ਤਨੁ ਅੰਧ ॥
ਮੁਖਿ ਆਵਤ ਤਾ ਕੈ ਦੁਰਗੰਧ ॥
ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥
ਮੇਘ ਬਿਨਾ ਜਿਉ ਖੇਤੀ ਜਾਇ ॥
ਗੋਬਿਦ ਭਜਨ ਬਿਨੁ ਬ੍ਰਿਥੇ ਸਭ ਕਾਮ ॥
ਜਿਉ ਕਿਰਪਨ ਕੇ ਨਿਰਾਰਥ ਦਾਮ ॥
ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥
ਨਾਨਕ ਤਾ ਕੈ ਬਲਿ ਬਲਿ ਜਾਉ ॥6॥
ਰਹਤ ਅਵਰ ਕਛੁ ਅਵਰ ਕਮਾਵਤ ॥
ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥
ਜਾਨਨਹਾਰ ਪ੍ਰਭੂ ਪਰਬੀਨ ॥
ਬਾਹਰਿ ਭੇਖ ਨ ਕਾਹੂ ਭੀਨ ॥
ਅਵਰ ਉਪਦੇਸੈ ਆਪਿ ਨ ਕਰੈ ॥
ਆਵਤ ਜਾਵਤ ਜਨਮੈ ਮਰੈ ॥
ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥
ਤਿਸ ਕੀ ਸੀਖ ਤਰੈ ਸੰਸਾਰੁ ॥
ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥
ਨਾਨਕ ਉਨ ਜਨ ਚਰਨ ਪਰਾਤਾ ॥7॥
ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥
ਅਪਨਾ ਕੀਆ ਆਪਹਿ ਮਾਨੈ ॥
ਆਪਹਿ ਆਪ ਆਪਿ ਕਰਤ ਨਿਬੇਰਾ ॥
ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥
ਉਪਾਵ ਸਿਆਨਪ ਸਗਲ ਤੇ ਰਹਤ ॥
ਸਭੁ ਕਛੁ ਜਾਨੈ ਆਤਮ ਕੀ ਰਹਤ ॥
ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥
ਥਾਨ ਥਨੰਤਰਿ ਰਹਿਆ ਸਮਾਇ ॥
ਸੋ ਸੇਵਕੁ ਜਿਸੁ ਕਿਰਪਾ ਕਰੀ ॥
ਨਿਮਖ ਨਿਮਖ ਜਪਿ ਨਾਨਕ ਹਰੀ ॥8॥5॥