ਸਲੋਕੁ ॥
ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥
ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥1॥
ਅਸਟਪਦੀ ॥
ਜਿਸ ਕੈ ਅੰਤਰਿ ਰਾਜ ਅਭਿਮਾਨੁ ॥
ਸੋ ਨਰਕਪਾਤੀ ਹੋਵਤ ਸੁਆਨੁ ॥
ਜੋ ਜਾਨੈ ਮੈ ਜੋਬਨਵੰਤੁ ॥
ਸੋ ਹੋਵਤ ਬਿਸਟਾ ਕਾ ਜੰਤੁ ॥
ਆਪਸ ਕਉ ਕਰਮਵੰਤੁ ਕਹਾਵੈ ॥
ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥
ਧਨ ਭੂਮਿ ਕਾ ਜੋ ਕਰੈ ਗੁਮਾਨੁ ॥
ਸੋ ਮੂਰਖੁ ਅੰਧਾ ਅਗਿਆਨੁ ॥
ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥
ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥1॥
ਧਨਵੰਤਾ ਹੋਇ ਕਰਿ ਗਰਬਾਵੈ ॥
ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥
ਬਹੁ ਲਸਕਰ ਮਾਨੁਖ ਊਪਰਿ ਕਰੇ ਆਸ ॥
ਪਲ ਭੀਤਰਿ ਤਾ ਕਾ ਹੋਇ ਬਿਨਾਸ ॥
ਸਭ ਤੇ ਆਪ ਜਾਨੈ ਬਲਵੰਤੁ ॥
ਖਿਨ ਮਹਿ ਹੋਇ ਜਾਇ ਭਸਮੰਤੁ ॥
ਕਿਸੈ ਨ ਬਦੈ ਆਪਿ ਅਹੰਕਾਰੀ ॥
ਧਰਮ ਰਾਇ ਤਿਸੁ ਕਰੇ ਖੁਆਰੀ ॥
ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥
ਸੋ ਜਨੁ ਨਾਨਕ ਦਰਗਹ ਪਰਵਾਨੁ ॥2॥
ਕੋਟਿ ਕਰਮ ਕਰੈ ਹਉ ਧਾਰੇ ॥
ਸ੍ਰਮੁ ਪਾਵੈ ਸਗਲੇ ਬਿਰਥਾਰੇ ॥
ਅਨਿਕ ਤਪਸਿਆ ਕਰੇ ਅਹੰਕਾਰ ॥
ਨਰਕ ਸੁਰਗ ਫਿਰਿ ਫਿਰਿ ਅਵਤਾਰ ॥
ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥
ਹਰਿ ਦਰਗਹ ਕਹੁ ਕੈਸੇ ਗਵੈ ॥
ਆਪਸ ਕਉ ਜੋ ਭਲਾ ਕਹਾਵੈ ॥
ਤਿਸਹਿ ਭਲਾਈ ਨਿਕਟਿ ਨ ਆਵੈ ॥
ਸਰਬ ਕੀ ਰੇਨ ਜਾ ਕਾ ਮਨੁ ਹੋਇ ॥
ਕਹੁ ਨਾਨਕ ਤਾ ਕੀ ਨਿਰਮਲ ਸੋਇ ॥3॥
ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥
ਤਬ ਇਸ ਕਉ ਸੁਖੁ ਨਾਹੀ ਕੋਇ ॥
ਜਬ ਇਹ ਜਾਨੈ ਮੈ ਕਿਛੁ ਕਰਤਾ ॥
ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥
ਜਬ ਧਾਰੈ ਕੋਊ ਬੈਰੀ ਮੀਤੁ ॥
ਤਬ ਲਗੁ ਨਿਹਚਲੁ ਨਾਹੀ ਚੀਤੁ ॥
ਜਬ ਲਗੁ ਮੋਹ ਮਗਨ ਸੰਗਿ ਮਾਇ ॥
ਤਬ ਲਗੁ ਧਰਮ ਰਾਇ ਦੇਇ ਸਜਾਇ ॥
ਪ੍ਰਭ ਕਿਰਪਾ ਤੇ ਬੰਧਨ ਤੂਟੈ ॥
ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥4॥
ਸਹਸ ਖਟੇ ਲਖ ਕਉ ਉਠਿ ਧਾਵੈ ॥
ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥
ਅਨਿਕ ਭੋਗ ਬਿਖਿਆ ਕੇ ਕਰੈ ॥
ਨਹ ਤ੍ਰਿਪਤਾਵੈ ਖਪਿ ਖਪਿ ਮਰੈ ॥
ਬਿਨਾ ਸੰਤੋਖ ਨਹੀ ਕੋਊ ਰਾਜੈ ॥
ਸੁਪਨ ਮਨੋਰਥ ਬ੍ਰਿਥੇ ਸਭ ਕਾਜੈ ॥
ਨਾਮ ਰੰਗਿ ਸਰਬ ਸੁਖੁ ਹੋਇ ॥
ਬਡਭਾਗੀ ਕਿਸੈ ਪਰਾਪਤਿ ਹੋਇ ॥
ਕਰਨ ਕਰਾਵਨ ਆਪੇ ਆਪਿ ॥
ਸਦਾ ਸਦਾ ਨਾਨਕ ਹਰਿ ਜਾਪਿ ॥5॥
ਕਰਨ ਕਰਾਵਨ ਕਰਨੈਹਾਰੁ ॥
ਇਸ ਕੈ ਹਾਥਿ ਕਹਾ ਬੀਚਾਰੁ ॥
ਜੈਸੀ ਦ੍ਰਿਸਟਿ ਕਰੇ ਤੈਸਾ ਹੋਇ ॥
ਆਪੇ ਆਪਿ ਆਪਿ ਪ੍ਰਭੁ ਸੋਇ ॥
ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥
ਸਭ ਤੇ ਦੂਰਿ ਸਭਹੂ ਕੈ ਸੰਗਿ ॥
ਬੂਝੈ ਦੇਖੈ ਕਰੈ ਬਿਬੇਕ ॥
ਆਪਹਿ ਏਕ ਆਪਹਿ ਅਨੇਕ ॥
ਮਰੈ ਨ ਬਿਨਸੈ ਆਵੈ ਨ ਜਾਇ ॥
ਨਾਨਕ ਸਦ ਹੀ ਰਹਿਆ ਸਮਾਇ ॥6॥
ਆਪਿ ਉਪਦੇਸੈ ਸਮਝੈ ਆਪਿ ॥
ਆਪੇ ਰਚਿਆ ਸਭ ਕੈ ਸਾਥਿ ॥
ਆਪਿ ਕੀਨੋ ਆਪਨ ਬਿਸਥਾਰੁ ॥
ਸਭੁ ਕਛੁ ਉਸ ਕਾ ਓਹੁ ਕਰਨੈਹਾਰੁ ॥
ਉਸ ਤੇ ਭਿੰਨ ਕਹਹੁ ਕਿਛੁ ਹੋਇ ॥
ਥਾਨ ਥਨੰਤਰਿ ਏਕੈ ਸੋਇ ॥
ਅਪੁਨੇ ਚਲਿਤ ਆਪਿ ਕਰਣੈਹਾਰ ॥
ਕਉਤਕ ਕਰੈ ਰੰਗ ਆਪਾਰ ॥
ਮਨ ਮਹਿ ਆਪਿ ਮਨ ਅਪੁਨੇ ਮਾਹਿ ॥
ਨਾਨਕ ਕੀਮਤਿ ਕਹਨੁ ਨ ਜਾਇ ॥7॥
ਸਤਿ ਸਤਿ ਸਤਿ ਪ੍ਰਭੁ ਸੁਆਮੀ ॥
ਗੁਰ ਪਰਸਾਦਿ ਕਿਨੈ ਵਖਿਆਨੀ ॥
ਸਚੁ ਸਚੁ ਸਚੁ ਸਭੁ ਕੀਨਾ ॥
ਕੋਟਿ ਮਧੇ ਕਿਨੈ ਬਿਰਲੈ ਚੀਨਾ ॥
ਭਲਾ ਭਲਾ ਭਲਾ ਤੇਰਾ ਰੂਪ ॥
ਅਤਿ ਸੁੰਦਰ ਅਪਾਰ ਅਨੂਪ ॥
ਨਿਰਮਲ ਨਿਰਮਲ ਨਿਰਮਲ ਤੇਰੀ ਬਾਣੀ ॥
ਘਟਿ ਘਟਿ ਸੁਨੀ ਸ੍ਰਵਨ ਬਖ੍ਹਾਣੀ ॥
ਪਵਿਤ੍ਰ ਪਵਿਤ੍ਰ ਪਵਿਤ੍ਰ ਪੁਨੀਤ ॥
ਨਾਮੁ ਜਪੈ ਨਾਨਕ ਮਨਿ ਪ੍ਰੀਤਿ ॥8॥12॥