ਸਲੋਕੁ ॥
ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥
ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ ॥1॥
ਅਸਟਪਦੀ ॥
ਟੂਟੀ ਗਾਢਨਹਾਰ ਗੁੋਪਾਲ ॥
ਸਰਬ ਜੀਆ ਆਪੇ ਪ੍ਰਤਿਪਾਲ ॥
ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥
ਤਿਸ ਤੇ ਬਿਰਥਾ ਕੋਈ ਨਾਹਿ ॥
ਰੇ ਮਨ ਮੇਰੇ ਸਦਾ ਹਰਿ ਜਾਪਿ ॥
ਅਬਿਨਾਸੀ ਪ੍ਰਭੁ ਆਪੇ ਆਪਿ ॥
ਆਪਨ ਕੀਆ ਕਛੂ ਨ ਹੋਇ ॥
ਜੇ ਸਉ ਪ੍ਰਾਨੀ ਲੋਚੈ ਕੋਇ ॥
ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥
ਗਤਿ ਨਾਨਕ ਜਪਿ ਏਕ ਹਰਿ ਨਾਮ ॥1॥
ਰੂਪਵੰਤੁ ਹੋਇ ਨਾਹੀ ਮੋਹੈ ॥
ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥
ਧਨਵੰਤਾ ਹੋਇ ਕਿਆ ਕੋ ਗਰਬੈ ॥
ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥
ਅਤਿ ਸੂਰਾ ਜੇ ਕੋਊ ਕਹਾਵੈ ॥
ਪ੍ਰਭ ਕੀ ਕਲਾ ਬਿਨਾ ਕਹ ਧਾਵੈ ॥
ਜੇ ਕੋ ਹੋਇ ਬਹੈ ਦਾਤਾਰੁ ॥
ਤਿਸੁ ਦੇਨਹਾਰੁ ਜਾਨੈ ਗਾਵਾਰੁ ॥
ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥
ਨਾਨਕ ਸੋ ਜਨੁ ਸਦਾ ਅਰੋਗੁ ॥2॥
ਜਿਉ ਮੰਦਰ ਕਉ ਥਾਮੈ ਥੰਮਨੁ ॥
ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥
ਜਿਉ ਪਾਖਾਣੁ ਨਾਵ ਚੜਿ ਤਰੈ ॥
ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥
ਜਿਉ ਅੰਧਕਾਰ ਦੀਪਕ ਪਰਗਾਸੁ ॥
ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥
ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥
ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥
ਤਿਨ ਸੰਤਨ ਕੀ ਬਾਛਉ ਧੂਰਿ ॥
ਨਾਨਕ ਕੀ ਹਰਿ ਲੋਚਾ ਪੂਰਿ ॥3॥
ਮਨ ਮੂਰਖ ਕਾਹੇ ਬਿਲਲਾਈਐ ॥
ਪੁਰਬ ਲਿਖੇ ਕਾ ਲਿਖਿਆ ਪਾਈਐ ॥
ਦੂਖ ਸੂਖ ਪ੍ਰਭ ਦੇਵਨਹਾਰੁ ॥
ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥
ਜੋ ਕਛੁ ਕਰੈ ਸੋਈ ਸੁਖੁ ਮਾਨੁ ॥
ਭੂਲਾ ਕਾਹੇ ਫਿਰਹਿ ਅਜਾਨ ॥
ਕਉਨ ਬਸਤੁ ਆਈ ਤੇਰੈ ਸੰਗ ॥
ਲਪਟਿ ਰਹਿਓ ਰਸਿ ਲੋਭੀ ਪਤੰਗ ॥
ਰਾਮ ਨਾਮ ਜਪਿ ਹਿਰਦੇ ਮਾਹਿ ॥
ਨਾਨਕ ਪਤਿ ਸੇਤੀ ਘਰਿ ਜਾਹਿ ॥4॥
ਜਿਸੁ ਵਖਰ ਕਉ ਲੈਨਿ ਤੂ ਆਇਆ ॥
ਰਾਮ ਨਾਮੁ ਸੰਤਨ ਘਰਿ ਪਾਇਆ ॥
ਤਜਿ ਅਭਿਮਾਨੁ ਲੇਹੁ ਮਨ ਮੋਲਿ ॥
ਰਾਮ ਨਾਮੁ ਹਿਰਦੇ ਮਹਿ ਤੋਲਿ ॥
ਲਾਦਿ ਖੇਪ ਸੰਤਹ ਸੰਗਿ ਚਾਲੁ ॥
ਅਵਰ ਤਿਆਗਿ ਬਿਖਿਆ ਜੰਜਾਲ ॥
ਧੰਨਿ ਧੰਨਿ ਕਹੈ ਸਭੁ ਕੋਇ ॥
ਮੁਖ ਊਜਲ ਹਰਿ ਦਰਗਹ ਸੋਇ ॥
ਇਹੁ ਵਾਪਾਰੁ ਵਿਰਲਾ ਵਾਪਾਰੈ ॥
ਨਾਨਕ ਤਾ ਕੈ ਸਦ ਬਲਿਹਾਰੈ ॥5॥
ਚਰਨ ਸਾਧ ਕੇ ਧੋਇ ਧੋਇ ਪੀਉ ॥
ਅਰਪਿ ਸਾਧ ਕਉ ਅਪਨਾ ਜੀਉ ॥
ਸਾਧ ਕੀ ਧੂਰਿ ਕਰਹੁ ਇਸਨਾਨੁ ॥
ਸਾਧ ਊਪਰਿ ਜਾਈਐ ਕੁਰਬਾਨੁ ॥
ਸਾਧ ਸੇਵਾ ਵਡਭਾਗੀ ਪਾਈਐ ॥
ਸਾਧਸੰਗਿ ਹਰਿ ਕੀਰਤਨੁ ਗਾਈਐ ॥
ਅਨਿਕ ਬਿਘਨ ਤੇ ਸਾਧੂ ਰਾਖੈ ॥
ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ ॥
ਓਟ ਗਹੀ ਸੰਤਹ ਦਰਿ ਆਇਆ ॥
ਸਰਬ ਸੂਖ ਨਾਨਕ ਤਿਹ ਪਾਇਆ ॥6॥
ਮਿਰਤਕ ਕਉ ਜੀਵਾਲਨਹਾਰ ॥
ਭੂਖੇ ਕਉ ਦੇਵਤ ਅਧਾਰ ॥
ਸਰਬ ਨਿਧਾਨ ਜਾ ਕੀ ਦ੍ਰਿਸਟੀ ਮਾਹਿ ॥
ਪੁਰਬ ਲਿਖੇ ਕਾ ਲਹਣਾ ਪਾਹਿ ॥
ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ ॥
ਤਿਸੁ ਬਿਨੁ ਦੂਸਰ ਹੋਆ ਨ ਹੋਗੁ ॥
ਜਪਿ ਜਨ ਸਦਾ ਸਦਾ ਦਿਨੁ ਰੈਣੀ ॥
ਸਭ ਤੇ ਊਚ ਨਿਰਮਲ ਇਹ ਕਰਣੀ ॥
ਕਰਿ ਕਿਰਪਾ ਜਿਸ ਕਉ ਨਾਮੁ ਦੀਆ ॥
ਨਾਨਕ ਸੋ ਜਨੁ ਨਿਰਮਲੁ ਥੀਆ ॥7॥
ਜਾ ਕੈ ਮਨਿ ਗੁਰ ਕੀ ਪਰਤੀਤਿ ॥
ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥
ਭਗਤੁ ਭਗਤੁ ਸੁਨੀਐ ਤਿਹੁ ਲੋਇ ॥
ਜਾ ਕੈ ਹਿਰਦੈ ਏਕੋ ਹੋਇ ॥
ਸਚੁ ਕਰਣੀ ਸਚੁ ਤਾ ਕੀ ਰਹਤ ॥
ਸਚੁ ਹਿਰਦੈ ਸਤਿ ਮੁਖਿ ਕਹਤ ॥
ਸਾਚੀ ਦ੍ਰਿਸਟਿ ਸਾਚਾ ਆਕਾਰੁ ॥
ਸਚੁ ਵਰਤੈ ਸਾਚਾ ਪਾਸਾਰੁ ॥
ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥
ਨਾਨਕ ਸੋ ਜਨੁ ਸਚਿ ਸਮਾਤਾ ॥8॥15॥