ਸਲੋਕੁ ॥
ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥
ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ ॥1॥
ਅਸਟਪਦੀ ॥
ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥
ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥
ਤਿਸ ਤੇ ਪਰੈ ਨਾਹੀ ਕਿਛੁ ਕੋਇ ॥
ਸਰਬ ਨਿਰੰਤਰਿ ਏਕੋ ਸੋਇ ॥
ਆਪੇ ਬੀਨਾ ਆਪੇ ਦਾਨਾ ॥
ਗਹਿਰ ਗੰਭੀਰੁ ਗਹੀਰੁ ਸੁਜਾਨਾ ॥
ਪਾਰਬ੍ਰਹਮ ਪਰਮੇਸੁਰ ਗੋਬਿੰਦ ॥
ਕ੍ਰਿਪਾ ਨਿਧਾਨ ਦਇਆਲ ਬਖਸੰਦ ॥
ਸਾਧ ਤੇਰੇ ਕੀ ਚਰਨੀ ਪਾਉ ॥
ਨਾਨਕ ਕੈ ਮਨਿ ਇਹੁ ਅਨਰਾਉ ॥1॥
ਮਨਸਾ ਪੂਰਨ ਸਰਨਾ ਜੋਗ ॥
ਜੋ ਕਰਿ ਪਾਇਆ ਸੋਈ ਹੋਗੁ ॥
ਹਰਨ ਭਰਨ ਜਾ ਕਾ ਨੇਤ੍ਰ ਫੋਰੁ ॥
ਤਿਸ ਕਾ ਮੰਤ੍ਰੁ ਨ ਜਾਨੈ ਹੋਰੁ ॥
ਅਨਦ ਰੂਪ ਮੰਗਲ ਸਦ ਜਾ ਕੈ ॥
ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥
ਰਾਜ ਮਹਿ ਰਾਜੁ ਜੋਗ ਮਹਿ ਜੋਗੀ ॥
ਤਪ ਮਹਿ ਤਪੀਸਰੁ ਗ੍ਰਿਹਸਤ ਮਹਿ ਭੋਗੀ ॥
ਧਿਆਇ ਧਿਆਇ ਭਗਤਹ ਸੁਖੁ ਪਾਇਆ ॥
ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥2॥
ਜਾ ਕੀ ਲੀਲਾ ਕੀ ਮਿਤਿ ਨਾਹਿ ॥
ਸਗਲ ਦੇਵ ਹਾਰੇ ਅਵਗਾਹਿ ॥
ਪਿਤਾ ਕਾ ਜਨਮੁ ਕਿ ਜਾਨੈ ਪੂਤੁ ॥
ਸਗਲ ਪਰੋਈ ਅਪੁਨੈ ਸੂਤਿ ॥
ਸੁਮਤਿ ਗਿਆਨੁ ਧਿਆਨੁ ਜਿਨ ਦੇਇ ॥
ਜਨ ਦਾਸ ਨਾਮੁ ਧਿਆਵਹਿ ਸੇਇ ॥
ਤਿਹੁ ਗੁਣ ਮਹਿ ਜਾ ਕਉ ਭਰਮਾਏ ॥
ਜਨਮਿ ਮਰੈ ਫਿਰਿ ਆਵੈ ਜਾਏ ॥
ਊਚ ਨੀਚ ਤਿਸ ਕੇ ਅਸਥਾਨ ॥
ਜੈਸਾ ਜਨਾਵੈ ਤੈਸਾ ਨਾਨਕ ਜਾਨ ॥3॥
ਨਾਨਾ ਰੂਪ ਨਾਨਾ ਜਾ ਕੇ ਰੰਗ ॥
ਨਾਨਾ ਭੇਖ ਕਰਹਿ ਇਕ ਰੰਗ ॥
ਨਾਨਾ ਬਿਧਿ ਕੀਨੋ ਬਿਸਥਾਰੁ ॥
ਪ੍ਰਭੁ ਅਬਿਨਾਸੀ ਏਕੰਕਾਰੁ ॥
ਨਾਨਾ ਚਲਿਤ ਕਰੇ ਖਿਨ ਮਾਹਿ ॥
ਪੂਰਿ ਰਹਿਓ ਪੂਰਨੁ ਸਭ ਠਾਇ ॥
ਨਾਨਾ ਬਿਧਿ ਕਰਿ ਬਨਤ ਬਨਾਈ ॥
ਅਪਨੀ ਕੀਮਤਿ ਆਪੇ ਪਾਈ ॥
ਸਭ ਘਟ ਤਿਸ ਕੇ ਸਭ ਤਿਸ ਕੇ ਠਾਉ ॥
ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥4॥
ਨਾਮ ਕੇ ਧਾਰੇ ਸਗਲੇ ਜੰਤ ॥
ਨਾਮ ਕੇ ਧਾਰੇ ਖੰਡ ਬ੍ਰਹਮੰਡ ॥
ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥
ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥
ਨਾਮ ਕੇ ਧਾਰੇ ਆਗਾਸ ਪਾਤਾਲ ॥
ਨਾਮ ਕੇ ਧਾਰੇ ਸਗਲ ਆਕਾਰ ॥
ਨਾਮ ਕੇ ਧਾਰੇ ਪੁਰੀਆ ਸਭ ਭਵਨ ॥
ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥
ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥
ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥5॥
ਰੂਪੁ ਸਤਿ ਜਾ ਕਾ ਸਤਿ ਅਸਥਾਨੁ ॥
ਪੁਰਖੁ ਸਤਿ ਕੇਵਲ ਪਰਧਾਨੁ ॥
ਕਰਤੂਤਿ ਸਤਿ ਸਤਿ ਜਾ ਕੀ ਬਾਣੀ ॥
ਸਤਿ ਪੁਰਖ ਸਭ ਮਾਹਿ ਸਮਾਣੀ ॥
ਸਤਿ ਕਰਮੁ ਜਾ ਕੀ ਰਚਨਾ ਸਤਿ ॥
ਮੂਲੁ ਸਤਿ ਸਤਿ ਉਤਪਤਿ ॥
ਸਤਿ ਕਰਣੀ ਨਿਰਮਲ ਨਿਰਮਲੀ ॥
ਜਿਸਹਿ ਬੁਝਾਏ ਤਿਸਹਿ ਸਭ ਭਲੀ ॥
ਸਤਿ ਨਾਮੁ ਪ੍ਰਭ ਕਾ ਸੁਖਦਾਈ ॥
ਬਿਸ੍ਵਾਸੁ ਸਤਿ ਨਾਨਕ ਗੁਰ ਤੇ ਪਾਈ ॥6॥
ਸਤਿ ਬਚਨ ਸਾਧੂ ਉਪਦੇਸ ॥
ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥
ਸਤਿ ਨਿਰਤਿ ਬੂਝੈ ਜੇ ਕੋਇ ॥
ਨਾਮੁ ਜਪਤ ਤਾ ਕੀ ਗਤਿ ਹੋਇ ॥
ਆਪਿ ਸਤਿ ਕੀਆ ਸਭੁ ਸਤਿ ॥
ਆਪੇ ਜਾਨੈ ਅਪਨੀ ਮਿਤਿ ਗਤਿ ॥
ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥
ਅਵਰ ਨ ਬੂਝਿ ਕਰਤ ਬੀਚਾਰੁ ॥
ਕਰਤੇ ਕੀ ਮਿਤਿ ਨ ਜਾਨੈ ਕੀਆ ॥
ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥7॥
ਬਿਸਮਨ ਬਿਸਮ ਭਏ ਬਿਸਮਾਦ ॥
ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥
ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥
ਗੁਰ ਕੈ ਬਚਨਿ ਪਦਾਰਥ ਲਹੇ ॥
ਓਇ ਦਾਤੇ ਦੁਖ ਕਾਟਨਹਾਰ ॥
ਜਾ ਕੈ ਸੰਗਿ ਤਰੈ ਸੰਸਾਰ ॥
ਜਨ ਕਾ ਸੇਵਕੁ ਸੋ ਵਡਭਾਗੀ ॥
ਜਨ ਕੈ ਸੰਗਿ ਏਕ ਲਿਵ ਲਾਗੀ ॥
ਗੁਨ ਗੋਬਿਦ ਕੀਰਤਨੁ ਜਨੁ ਗਾਵੈ ॥
ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥8॥16॥