ਸਲੋਕੁ ॥
ਆਦਿ ਸਚੁ ਜੁਗਾਦਿ ਸਚੁ ॥
ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥1॥
ਅਸਟਪਦੀ ॥
ਚਰਨ ਸਤਿ ਸਤਿ ਪਰਸਨਹਾਰ ॥
ਪੂਜਾ ਸਤਿ ਸਤਿ ਸੇਵਦਾਰ ॥
ਦਰਸਨੁ ਸਤਿ ਸਤਿ ਪੇਖਨਹਾਰ ॥
ਨਾਮੁ ਸਤਿ ਸਤਿ ਧਿਆਵਨਹਾਰ ॥
ਆਪਿ ਸਤਿ ਸਤਿ ਸਭ ਧਾਰੀ ॥
ਆਪੇ ਗੁਣ ਆਪੇ ਗੁਣਕਾਰੀ ॥
ਸਬਦੁ ਸਤਿ ਸਤਿ ਪ੍ਰਭੁ ਬਕਤਾ ॥
ਸੁਰਤਿ ਸਤਿ ਸਤਿ ਜਸੁ ਸੁਨਤਾ ॥
ਬੁਝਨਹਾਰ ਕਉ ਸਤਿ ਸਭ ਹੋਇ ॥
ਨਾਨਕ ਸਤਿ ਸਤਿ ਪ੍ਰਭੁ ਸੋਇ ॥1॥
ਸਤਿ ਸਰੂਪੁ ਰਿਦੈ ਜਿਨਿ ਮਾਨਿਆ ॥
ਕਰਨ ਕਰਾਵਨ ਤਿਨਿ ਮੂਲੁ ਪਛਾਨਿਆ ॥
ਜਾ ਕੈ ਰਿਦੈ ਬਿਸ੍ਵਾਸੁ ਪ੍ਰਭ ਆਇਆ ॥
ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥
ਭੈ ਤੇ ਨਿਰਭਉ ਹੋਇ ਬਸਾਨਾ ॥
ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ ॥
ਬਸਤੁ ਮਾਹਿ ਲੇ ਬਸਤੁ ਗਡਾਈ ॥
ਤਾ ਕਉ ਭਿੰਨ ਨ ਕਹਨਾ ਜਾਈ ॥
ਬੂਝੈ ਬੂਝਨਹਾਰੁ ਬਿਬੇਕ ॥
ਨਾਰਾਇਨ ਮਿਲੇ ਨਾਨਕ ਏਕ ॥2॥
ਠਾਕੁਰ ਕਾ ਸੇਵਕੁ ਆਗਿਆਕਾਰੀ ॥
ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥
ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥
ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ ॥
ਠਾਕੁਰ ਕਉ ਸੇਵਕੁ ਜਾਨੈ ਸੰਗਿ ॥
ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥
ਸੇਵਕ ਕਉ ਪ੍ਰਭ ਪਾਲਨਹਾਰਾ ॥
ਸੇਵਕ ਕੀ ਰਾਖੈ ਨਿਰੰਕਾਰਾ ॥
ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ ॥
ਨਾਨਕ ਸੋ ਸੇਵਕੁ ਸਾਸਿ ਸਾਸਿ ਸਮਾਰੈ ॥3॥
ਅਪੁਨੇ ਜਨ ਕਾ ਪਰਦਾ ਢਾਕੈ ॥
ਅਪਨੇ ਸੇਵਕ ਕੀ ਸਰਪਰ ਰਾਖੈ ॥
ਅਪਨੇ ਦਾਸ ਕਉ ਦੇਇ ਵਡਾਈ ॥
ਅਪਨੇ ਸੇਵਕ ਕਉ ਨਾਮੁ ਜਪਾਈ ॥
ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥
ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥
ਪ੍ਰਭ ਕੇ ਸੇਵਕ ਕਉ ਕੋ ਨ ਪਹੂਚੈ ॥
ਪ੍ਰਭ ਕੇ ਸੇਵਕ ਊਚ ਤੇ ਊਚੇ ॥
ਜੋ ਪ੍ਰਭਿ ਅਪਨੀ ਸੇਵਾ ਲਾਇਆ ॥
ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ ॥4॥
ਨੀਕੀ ਕੀਰੀ ਮਹਿ ਕਲ ਰਾਖੈ ॥
ਭਸਮ ਕਰੈ ਲਸਕਰ ਕੋਟਿ ਲਾਖੈ ॥
ਜਿਸ ਕਾ ਸਾਸੁ ਨ ਕਾਢਤ ਆਪਿ ॥
ਤਾ ਕਉ ਰਾਖਤ ਦੇ ਕਰਿ ਹਾਥ ॥
ਮਾਨਸ ਜਤਨ ਕਰਤ ਬਹੁ ਭਾਤਿ ॥
ਤਿਸ ਕੇ ਕਰਤਬ ਬਿਰਥੇ ਜਾਤਿ ॥
ਮਾਰੈ ਨ ਰਾਖੈ ਅਵਰੁ ਨ ਕੋਇ ॥
ਸਰਬ ਜੀਆ ਕਾ ਰਾਖਾ ਸੋਇ ॥
ਕਾਹੇ ਸੋਚ ਕਰਹਿ ਰੇ ਪ੍ਰਾਣੀ ॥
ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥5॥
ਬਾਰੰ ਬਾਰ ਬਾਰ ਪ੍ਰਭੁ ਜਪੀਐ ॥
ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥
ਨਾਮ ਰਤਨੁ ਜਿਨਿ ਗੁਰਮੁਖਿ ਪਾਇਆ ॥
ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥
ਨਾਮੁ ਧਨੁ ਨਾਮੋ ਰੂਪੁ ਰੰਗੁ ॥
ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥
ਨਾਮ ਰਸਿ ਜੋ ਜਨ ਤ੍ਰਿਪਤਾਨੇ ॥
ਮਨ ਤਨ ਨਾਮਹਿ ਨਾਮਿ ਸਮਾਨੇ ॥
ਊਠਤ ਬੈਠਤ ਸੋਵਤ ਨਾਮ ॥
ਕਹੁ ਨਾਨਕ ਜਨ ਕੈ ਸਦ ਕਾਮ ॥6॥
ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥
ਪ੍ਰਭਿ ਅਪਨੈ ਜਨ ਕੀਨੀ ਦਾਤਿ ॥
ਕਰਹਿ ਭਗਤਿ ਆਤਮ ਕੈ ਚਾਇ ॥
ਪ੍ਰਭ ਅਪਨੇ ਸਿਉ ਰਹਹਿ ਸਮਾਇ ॥
ਜੋ ਹੋਆ ਹੋਵਤ ਸੋ ਜਾਨੈ ॥
ਪ੍ਰਭ ਅਪਨੇ ਕਾ ਹੁਕਮੁ ਪਛਾਨੈ ॥
ਤਿਸ ਕੀ ਮਹਿਮਾ ਕਉਨ ਬਖਾਨਉ ॥
ਤਿਸ ਕਾ ਗੁਨੁ ਕਹਿ ਏਕ ਨ ਜਾਨਉ ॥
ਆਠ ਪਹਰ ਪ੍ਰਭ ਬਸਹਿ ਹਜੂਰੇ ॥
ਕਹੁ ਨਾਨਕ ਸੇਈ ਜਨ ਪੂਰੇ ॥7॥
ਮਨ ਮੇਰੇ ਤਿਨ ਕੀ ਓਟ ਲੇਹਿ ॥
ਮਨੁ ਤਨੁ ਅਪਨਾ ਤਿਨ ਜਨ ਦੇਹਿ ॥
ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥
ਸੋ ਜਨੁ ਸਰਬ ਥੋਕ ਕਾ ਦਾਤਾ ॥
ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥
ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥
ਅਵਰ ਸਿਆਨਪ ਸਗਲੀ ਛਾਡੁ ॥
ਤਿਸੁ ਜਨ ਕੀ ਤੂ ਸੇਵਾ ਲਾਗੁ ॥
ਆਵਨੁ ਜਾਨੁ ਨ ਹੋਵੀ ਤੇਰਾ ॥
ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥8॥17॥