ਸਲੋਕੁ ॥
ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ ॥
ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ ਸਾਰੁ ॥1॥
ਅਸਟਪਦੀ ॥
ਸੰਤ ਜਨਾ ਮਿਲਿ ਕਰਹੁ ਬੀਚਾਰੁ ॥
ਏਕੁ ਸਿਮਰਿ ਨਾਮ ਆਧਾਰੁ ॥
ਅਵਰਿ ਉਪਾਵ ਸਭਿ ਮੀਤ ਬਿਸਾਰਹੁ ॥
ਚਰਨ ਕਮਲ ਰਿਦ ਮਹਿ ਉਰਿ ਧਾਰਹੁ ॥
ਕਰਨ ਕਾਰਨ ਸੋ ਪ੍ਰਭੁ ਸਮਰਥੁ ॥
ਦ੍ਰਿੜੁ ਕਰਿ ਗਹਹੁ ਨਾਮੁ ਹਰਿ ਵਥੁ ॥
ਇਹੁ ਧਨੁ ਸੰਚਹੁ ਹੋਵਹੁ ਭਗਵੰਤ ॥
ਸੰਤ ਜਨਾ ਕਾ ਨਿਰਮਲ ਮੰਤ ॥
ਏਕ ਆਸ ਰਾਖਹੁ ਮਨ ਮਾਹਿ ॥
ਸਰਬ ਰੋਗ ਨਾਨਕ ਮਿਟਿ ਜਾਹਿ ॥1॥
ਜਿਸੁ ਧਨ ਕਉ ਚਾਰਿ ਕੁੰਟ ਉਠਿ ਧਾਵਹਿ ॥
ਸੋ ਧਨੁ ਹਰਿ ਸੇਵਾ ਤੇ ਪਾਵਹਿ ॥
ਜਿਸੁ ਸੁਖ ਕਉ ਨਿਤ ਬਾਛਹਿ ਮੀਤ ॥
ਸੋ ਸੁਖੁ ਸਾਧੂ ਸੰਗਿ ਪਰੀਤਿ ॥
ਜਿਸੁ ਸੋਭਾ ਕਉ ਕਰਹਿ ਭਲੀ ਕਰਨੀ ॥
ਸਾ ਸੋਭਾ ਭਜੁ ਹਰਿ ਕੀ ਸਰਨੀ ॥
ਅਨਿਕ ਉਪਾਵੀ ਰੋਗੁ ਨ ਜਾਇ ॥
ਰੋਗੁ ਮਿਟੈ ਹਰਿ ਅਵਖਧੁ ਲਾਇ ॥
ਸਰਬ ਨਿਧਾਨ ਮਹਿ ਹਰਿ ਨਾਮੁ ਨਿਧਾਨੁ ॥
ਜਪਿ ਨਾਨਕ ਦਰਗਹਿ ਪਰਵਾਨੁ ॥2॥
ਮਨੁ ਪਰਬੋਧਹੁ ਹਰਿ ਕੈ ਨਾਇ ॥
ਦਹ ਦਿਸਿ ਧਾਵਤ ਆਵੈ ਠਾਇ ॥
ਤਾ ਕਉ ਬਿਘਨੁ ਨ ਲਾਗੈ ਕੋਇ ॥
ਜਾ ਕੈ ਰਿਦੈ ਬਸੈ ਹਰਿ ਸੋਇ ॥
ਕਲਿ ਤਾਤੀ ਠਾਂਢਾ ਹਰਿ ਨਾਉ ॥
ਸਿਮਰਿ ਸਿਮਰਿ ਸਦਾ ਸੁਖ ਪਾਉ ॥
ਭਉ ਬਿਨਸੈ ਪੂਰਨ ਹੋਇ ਆਸ ॥
ਭਗਤਿ ਭਾਇ ਆਤਮ ਪਰਗਾਸ ॥
ਤਿਤੁ ਘਰਿ ਜਾਇ ਬਸੈ ਅਬਿਨਾਸੀ ॥
ਕਹੁ ਨਾਨਕ ਕਾਟੀ ਜਮ ਫਾਸੀ ॥3॥
ਤਤੁ ਬੀਚਾਰੁ ਕਹੈ ਜਨੁ ਸਾਚਾ ॥
ਜਨਮਿ ਮਰੈ ਸੋ ਕਾਚੋ ਕਾਚਾ ॥
ਆਵਾ ਗਵਨੁ ਮਿਟੈ ਪ੍ਰਭ ਸੇਵ ॥
ਆਪੁ ਤਿਆਗਿ ਸਰਨਿ ਗੁਰਦੇਵ ॥
ਇਉ ਰਤਨ ਜਨਮ ਕਾ ਹੋਇ ਉਧਾਰੁ ॥
ਹਰਿ ਹਰਿ ਸਿਮਰਿ ਪ੍ਰਾਨ ਆਧਾਰੁ ॥
ਅਨਿਕ ਉਪਾਵ ਨ ਛੂਟਨਹਾਰੇ ॥
ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥
ਹਰਿ ਕੀ ਭਗਤਿ ਕਰਹੁ ਮਨੁ ਲਾਇ ॥
ਮਨਿ ਬੰਛਤ ਨਾਨਕ ਫਲ ਪਾਇ ॥4॥
ਸੰਗਿ ਨ ਚਾਲਸਿ ਤੇਰੈ ਧਨਾ ॥
ਤੂੰ ਕਿਆ ਲਪਟਾਵਹਿ ਮੂਰਖ ਮਨਾ ॥
ਸੁਤ ਮੀਤ ਕੁਟੰਬ ਅਰੁ ਬਨਿਤਾ ॥
ਇਨ ਤੇ ਕਹਹੁ ਤੁਮ ਕਵਨ ਸਨਾਥਾ ॥
ਰਾਜ ਰੰਗ ਮਾਇਆ ਬਿਸਥਾਰ ॥
ਇਨ ਤੇ ਕਹਹੁ ਕਵਨ ਛੁਟਕਾਰ ॥
ਅਸੁ ਹਸਤੀ ਰਥ ਅਸਵਾਰੀ ॥
ਝੂਠਾ ਡੰਫੁ ਝੂਠੁ ਪਾਸਾਰੀ ॥
ਜਿਨਿ ਦੀਏ ਤਿਸੁ ਬੁਝੈ ਨ ਬਿਗਾਨਾ ॥
ਨਾਮੁ ਬਿਸਾਰਿ ਨਾਨਕ ਪਛੁਤਾਨਾ ॥5॥
ਗੁਰ ਕੀ ਮਤਿ ਤੂੰ ਲੇਹਿ ਇਆਨੇ ॥
ਭਗਤਿ ਬਿਨਾ ਬਹੁ ਡੂਬੇ ਸਿਆਨੇ ॥
ਹਰਿ ਕੀ ਭਗਤਿ ਕਰਹੁ ਮਨ ਮੀਤ ॥
ਨਿਰਮਲ ਹੋਇ ਤੁਮ੍ਾਰੋ ਚੀਤ ॥
ਚਰਨ ਕਮਲ ਰਾਖਹੁ ਮਨ ਮਾਹਿ ॥
ਜਨਮ ਜਨਮ ਕੇ ਕਿਲਬਿਖ ਜਾਹਿ ॥
ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥
ਸੁਨਤ ਕਹਤ ਰਹਤ ਗਤਿ ਪਾਵਹੁ ॥
ਸਾਰ ਭੂਤ ਸਤਿ ਹਰਿ ਕੋ ਨਾਉ ॥
ਸਹਜਿ ਸੁਭਾਇ ਨਾਨਕ ਗੁਨ ਗਾਉ ॥6॥
ਗੁਨ ਗਾਵਤ ਤੇਰੀ ਉਤਰਸਿ ਮੈਲੁ ॥
ਬਿਨਸਿ ਜਾਇ ਹਉਮੈ ਬਿਖੁ ਫੈਲੁ ॥
ਹੋਹਿ ਅਚਿੰਤੁ ਬਸੈ ਸੁਖ ਨਾਲਿ ॥
ਸਾਸਿ ਗ੍ਰਾਸਿ ਹਰਿ ਨਾਮੁ ਸਮਾਲਿ ॥
ਛਾਡਿ ਸਿਆਨਪ ਸਗਲੀ ਮਨਾ ॥
ਸਾਧਸੰਗਿ ਪਾਵਹਿ ਸਚੁ ਧਨਾ ॥
ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ ॥
ਈਹਾ ਸੁਖੁ ਦਰਗਹ ਜੈਕਾਰੁ ॥
ਸਰਬ ਨਿਰੰਤਰਿ ਏਕੋ ਦੇਖੁ ॥
ਕਹੁ ਨਾਨਕ ਜਾ ਕੈ ਮਸਤਕਿ ਲੇਖੁ ॥7॥
ਏਕੋ ਜਪਿ ਏਕੋ ਸਾਲਾਹਿ ॥
ਏਕੁ ਸਿਮਰਿ ਏਕੋ ਮਨ ਆਹਿ ॥
ਏਕਸ ਕੇ ਗੁਨ ਗਾਉ ਅਨੰਤ ॥
ਮਨਿ ਤਨਿ ਜਾਪਿ ਏਕ ਭਗਵੰਤ ॥
ਏਕੋ ਏਕੁ ਏਕੁ ਹਰਿ ਆਪਿ ॥
ਪੂਰਨ ਪੂਰਿ ਰਹਿਓ ਪ੍ਰਭੁ ਬਿਆਪਿ ॥
ਅਨਿਕ ਬਿਸਥਾਰ ਏਕ ਤੇ ਭਏ ॥
ਏਕੁ ਅਰਾਧਿ ਪਰਾਛਤ ਗਏ ॥
ਮਨ ਤਨ ਅੰਤਰਿ ਏਕੁ ਪ੍ਰਭੁ ਰਾਤਾ ॥
ਗੁਰ ਪ੍ਰਸਾਦਿ ਨਾਨਕ ਇਕੁ ਜਾਤਾ ॥8॥19॥