ਸਲੋਕੁ ॥
ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥
ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥1॥
ਅਸਟਪਦੀ ॥
ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥
ਪਾਪ ਪੁੰਨ ਤਬ ਕਹ ਤੇ ਹੋਤਾ ॥
ਜਬ ਧਾਰੀ ਆਪਨ ਸੁੰਨ ਸਮਾਧਿ ॥
ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥
ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥
ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥
ਜਬ ਆਪਨ ਆਪ ਆਪਿ ਪਾਰਬ੍ਰਹਮ ॥
ਤਬ ਮੋਹ ਕਹਾ ਕਿਸੁ ਹੋਵਤ ਭਰਮ ॥
ਆਪਨ ਖੇਲੁ ਆਪਿ ਵਰਤੀਜਾ ॥
ਨਾਨਕ ਕਰਨੈਹਾਰੁ ਨ ਦੂਜਾ ॥1॥
ਜਬ ਹੋਵਤ ਪ੍ਰਭ ਕੇਵਲ ਧਨੀ ॥
ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥
ਜਬ ਏਕਹਿ ਹਰਿ ਅਗਮ ਅਪਾਰ ॥
ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥
ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥
ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥
ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥
ਤਬ ਕਵਨ ਨਿਡਰੁ ਕਵਨ ਕਤ ਡਰੈ ॥
ਆਪਨ ਚਲਿਤ ਆਪਿ ਕਰਨੈਹਾਰ ॥
ਨਾਨਕ ਠਾਕੁਰ ਅਗਮ ਅਪਾਰ ॥2॥
ਅਬਿਨਾਸੀ ਸੁਖ ਆਪਨ ਆਸਨ ॥
ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥
ਜਬ ਪੂਰਨ ਕਰਤਾ ਪ੍ਰਭੁ ਸੋਇ ॥
ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥
ਜਬ ਅਬਿਗਤ ਅਗੋਚਰ ਪ੍ਰਭ ਏਕਾ ॥
ਤਬ ਚਿਤ੍ਰ ਗੁਪਤ ਕਿਸੁ ਪੂਛਤ ਲੇਖਾ ॥
ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥
ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥
ਆਪਨ ਆਪ ਆਪ ਹੀ ਅਚਰਜਾ ॥
ਨਾਨਕ ਆਪਨ ਰੂਪ ਆਪ ਹੀ ਉਪਰਜਾ ॥3॥
ਜਹ ਨਿਰਮਲ ਪੁਰਖੁ ਪੁਰਖ ਪਤਿ ਹੋਤਾ ॥
ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥
ਜਹ ਨਿਰੰਜਨ ਨਿਰੰਕਾਰ ਨਿਰਬਾਨ ॥
ਤਹ ਕਉਨ ਕਉ ਮਾਨ ਕਉਨ ਅਭਿਮਾਨ ॥
ਜਹ ਸਰੂਪ ਕੇਵਲ ਜਗਦੀਸ ॥
ਤਹ ਛਲ ਛਿਦ੍ਰ ਲਗਤ ਕਹੁ ਕੀਸ ॥
ਜਹ ਜੋਤਿ ਸਰੂਪੀ ਜੋਤਿ ਸੰਗਿ ਸਮਾਵੈ ॥
ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥
ਕਰਨ ਕਰਾਵਨ ਕਰਨੈਹਾਰੁ ॥
ਨਾਨਕ ਕਰਤੇ ਕਾ ਨਾਹਿ ਸੁਮਾਰੁ ॥4॥
ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥
ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥
ਜਹ ਸਰਬ ਕਲਾ ਆਪਹਿ ਪਰਬੀਨ ॥
ਤਹ ਬੇਦ ਕਤੇਬ ਕਹਾ ਕੋਊ ਚੀਨ ॥
ਜਬ ਆਪਨ ਆਪੁ ਆਪਿ ਉਰਿ ਧਾਰੈ ॥
ਤਉ ਸਗਨ ਅਪਸਗਨ ਕਹਾ ਬੀਚਾਰੈ ॥
ਜਹ ਆਪਨ ਊਚ ਆਪਨ ਆਪਿ ਨੇਰਾ ॥
ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥
ਬਿਸਮਨ ਬਿਸਮ ਰਹੇ ਬਿਸਮਾਦ ॥
ਨਾਨਕ ਅਪਨੀ ਗਤਿ ਜਾਨਹੁ ਆਪਿ ॥5॥
ਜਹ ਅਛਲ ਅਛੇਦ ਅਭੇਦ ਸਮਾਇਆ ॥
ਊਹਾ ਕਿਸਹਿ ਬਿਆਪਤ ਮਾਇਆ ॥
ਆਪਸ ਕਉ ਆਪਹਿ ਆਦੇਸੁ ॥
ਤਿਹੁ ਗੁਣ ਕਾ ਨਾਹੀ ਪਰਵੇਸੁ ॥
ਜਹ ਏਕਹਿ ਏਕ ਏਕ ਭਗਵੰਤਾ ॥
ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥
ਜਹ ਆਪਨ ਆਪੁ ਆਪਿ ਪਤੀਆਰਾ ॥
ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥
ਬਹੁ ਬੇਅੰਤ ਊਚ ਤੇ ਊਚਾ ॥
ਨਾਨਕ ਆਪਸ ਕਉ ਆਪਹਿ ਪਹੂਚਾ ॥6॥
ਜਹ ਆਪਿ ਰਚਿਓ ਪਰਪੰਚੁ ਅਕਾਰੁ ॥
ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥
ਪਾਪੁ ਪੁੰਨੁ ਤਹ ਭਈ ਕਹਾਵਤ ॥
ਕੋਊ ਨਰਕ ਕੋਊ ਸੁਰਗ ਬੰਛਾਵਤ ॥
ਆਲ ਜਾਲ ਮਾਇਆ ਜੰਜਾਲ ॥
ਹਉਮੈ ਮੋਹ ਭਰਮ ਭੈ ਭਾਰ ॥
ਦੂਖ ਸੂਖ ਮਾਨ ਅਪਮਾਨ ॥
ਅਨਿਕ ਪ੍ਰਕਾਰ ਕੀਓ ਬਖ੍ਹਾਨ ॥
ਆਪਨ ਖੇਲੁ ਆਪਿ ਕਰਿ ਦੇਖੈ ॥
ਖੇਲੁ ਸੰਕੋਚੈ ਤਉ ਨਾਨਕ ਏਕੈ ॥7॥
ਜਹ ਅਬਿਗਤੁ ਭਗਤੁ ਤਹ ਆਪਿ ॥
ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥
ਦੁਹੂ ਪਾਖ ਕਾ ਆਪਹਿ ਧਨੀ ॥
ਉਨ ਕੀ ਸੋਭਾ ਉਨਹੂ ਬਨੀ ॥
ਆਪਹਿ ਕਉਤਕ ਕਰੈ ਅਨਦ ਚੋਜ ॥
ਆਪਹਿ ਰਸ ਭੋਗਨ ਨਿਰਜੋਗ ॥
ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥
ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥
ਬੇਸੁਮਾਰ ਅਥਾਹ ਅਗਨਤ ਅਤੋਲੈ ॥
ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥8॥21॥