ਸਲੋਕੁ ॥
ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰ ॥
ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰ ॥1॥
ਅਸਟਪਦੀ ॥
ਆਪਿ ਕਥੈ ਆਪਿ ਸੁਨਨੈਹਾਰੁ ॥
ਆਪਹਿ ਏਕੁ ਆਪਿ ਬਿਸਥਾਰੁ ॥
ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ ॥
ਆਪਨੈ ਭਾਣੈ ਲਏ ਸਮਾਏ ॥
ਤੁਮ ਤੇ ਭਿੰਨ ਨਹੀ ਕਿਛੁ ਹੋਇ ॥
ਆਪਨ ਸੂਤਿ ਸਭੁ ਜਗਤੁ ਪਰੋਇ ॥
ਜਾ ਕਉ ਪ੍ਰਭ ਜੀਉ ਆਪਿ ਬੁਝਾਏ ॥
ਸਚੁ ਨਾਮੁ ਸੋਈ ਜਨੁ ਪਾਏ ॥
ਸੋ ਸਮਦਰਸੀ ਤਤ ਕਾ ਬੇਤਾ ॥
ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥1॥
ਜੀਅ ਜੰਤ੍ਰ ਸਭ ਤਾ ਕੈ ਹਾਥ ॥
ਦੀਨ ਦਇਆਲ ਅਨਾਥ ਕੋ ਨਾਥੁ ॥
ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥
ਸੋ ਮੂਆ ਜਿਸੁ ਮਨਹੁ ਬਿਸਾਰੈ ॥
ਤਿਸੁ ਤਜਿ ਅਵਰ ਕਹਾ ਕੋ ਜਾਇ ॥
ਸਭ ਸਿਰਿ ਏਕੁ ਨਿਰੰਜਨ ਰਾਇ ॥
ਜੀਅ ਕੀ ਜੁਗਤਿ ਜਾ ਕੈ ਸਭ ਹਾਥਿ ॥
ਅੰਤਰਿ ਬਾਹਰਿ ਜਾਨਹੁ ਸਾਥਿ ॥
ਗੁਨ ਨਿਧਾਨ ਬੇਅੰਤ ਅਪਾਰ ॥
ਨਾਨਕ ਦਾਸ ਸਦਾ ਬਲਿਹਾਰ ॥2॥
ਪੂਰਨ ਪੂਰਿ ਰਹੇ ਦਇਆਲ ॥
ਸਭ ਊਪਰਿ ਹੋਵਤ ਕਿਰਪਾਲ ॥
ਅਪਨੇ ਕਰਤਬ ਜਾਨੈ ਆਪਿ ॥
ਅੰਤਰਜਾਮੀ ਰਹਿਓ ਬਿਆਪਿ ॥
ਪ੍ਰਤਿਪਾਲੈ ਜੀਅਨ ਬਹੁ ਭਾਤਿ ॥
ਜੋ ਜੋ ਰਚਿਓ ਸੁ ਤਿਸਹਿ ਧਿਆਤਿ ॥
ਜਿਸੁ ਭਾਵੈ ਤਿਸੁ ਲਏ ਮਿਲਾਇ ॥
ਭਗਤਿ ਕਰਹਿ ਹਰਿ ਕੇ ਗੁਣ ਗਾਇ ॥
ਮਨ ਅੰਤਰਿ ਬਿਸ੍ਵਾਸੁ ਕਰਿ ਮਾਨਿਆ ॥
ਕਰਨਹਾਰੁ ਨਾਨਕ ਇਕੁ ਜਾਨਿਆ ॥3॥
ਜਨੁ ਲਾਗਾ ਹਰਿ ਏਕੈ ਨਾਇ ॥
ਤਿਸ ਕੀ ਆਸ ਨ ਬਿਰਥੀ ਜਾਇ ॥
ਸੇਵਕ ਕਉ ਸੇਵਾ ਬਨਿ ਆਈ ॥
ਹੁਕਮੁ ਬੂਝਿ ਪਰਮ ਪਦੁ ਪਾਈ ॥
ਇਸ ਤੇ ਊਪਰਿ ਨਹੀ ਬੀਚਾਰੁ ॥
ਜਾ ਕੈ ਮਨਿ ਬਸਿਆ ਨਿਰੰਕਾਰੁ ॥
ਬੰਧਨ ਤੋਰਿ ਭਏ ਨਿਰਵੈਰ ॥
ਅਨਦਿਨੁ ਪੂਜਹਿ ਗੁਰ ਕੇ ਪੈਰ ॥
ਇਹ ਲੋਕ ਸੁਖੀਏ ਪਰਲੋਕ ਸੁਹੇਲੇ ॥
ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥4॥
ਸਾਧਸੰਗਿ ਮਿਲਿ ਕਰਹੁ ਅਨੰਦ ॥
ਗੁਨ ਗਾਵਹੁ ਪ੍ਰਭ ਪਰਮਾਨੰਦ ॥
ਰਾਮ ਨਾਮ ਤਤੁ ਕਰਹੁ ਬੀਚਾਰੁ ॥
ਦ੍ਰੁਲਭ ਦੇਹ ਕਾ ਕਰਹੁ ਉਧਾਰੁ ॥
ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ ॥
ਪ੍ਰਾਨ ਤਰਨ ਕਾ ਇਹੈ ਸੁਆਉ ॥
ਆਠ ਪਹਰ ਪ੍ਰਭ ਪੇਖਹੁ ਨੇਰਾ ॥
ਮਿਟੈ ਅਗਿਆਨੁ ਬਿਨਸੈ ਅੰਧੇਰਾ ॥
ਸੁਨਿ ਉਪਦੇਸੁ ਹਿਰਦੈ ਬਸਾਵਹੁ ॥
ਮਨ ਇਛੇ ਨਾਨਕ ਫਲ ਪਾਵਹੁ ॥5॥
ਹਲਤੁ ਪਲਤੁ ਦੁਇ ਲੇਹੁ ਸਵਾਰਿ ॥
ਰਾਮ ਨਾਮੁ ਅੰਤਰਿ ਉਰਿ ਧਾਰਿ ॥
ਪੂਰੇ ਗੁਰ ਕੀ ਪੂਰੀ ਦੀਖਿਆ ॥
ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥
ਮਨਿ ਤਨਿ ਨਾਮੁ ਜਪਹੁ ਲਿਵ ਲਾਇ ॥
ਦੂਖੁ ਦਰਦੁ ਮਨ ਤੇ ਭਉ ਜਾਇ ॥
ਸਚੁ ਵਾਪਾਰੁ ਕਰਹੁ ਵਾਪਾਰੀ ॥
ਦਰਗਹ ਨਿਬਹੈ ਖੇਪ ਤੁਮਾਰੀ ॥
ਏਕਾ ਟੇਕ ਰਖਹੁ ਮਨ ਮਾਹਿ ॥
ਨਾਨਕ ਬਹੁਰਿ ਨ ਆਵਹਿ ਜਾਹਿ ॥6॥
ਤਿਸ ਤੇ ਦੂਰਿ ਕਹਾ ਕੋ ਜਾਇ ॥
ਉਬਰੈ ਰਾਖਨਹਾਰੁ ਧਿਆਇ ॥
ਨਿਰਭਉ ਜਪੈ ਸਗਲ ਭਉ ਮਿਟੈ ॥
ਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ ॥
ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥
ਨਾਮੁ ਜਪਤ ਮਨਿ ਹੋਵਤ ਸੂਖ ॥
ਚਿੰਤਾ ਜਾਇ ਮਿਟੈ ਅਹੰਕਾਰੁ ॥
ਤਿਸੁ ਜਨ ਕਉ ਕੋਇ ਨ ਪਹੁਚਨਹਾਰੁ ॥
ਸਿਰ ਊਪਰਿ ਠਾਢਾ ਗੁਰੁ ਸੂਰਾ ॥
ਨਾਨਕ ਤਾ ਕੇ ਕਾਰਜ ਪੂਰਾ ॥7॥
ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥
ਦਰਸਨੁ ਪੇਖਤ ਉਧਰਤ ਸ੍ਰਿਸਟਿ ॥
ਚਰਨ ਕਮਲ ਜਾ ਕੇ ਅਨੂਪ ॥
ਸਫਲ ਦਰਸਨੁ ਸੁੰਦਰ ਹਰਿ ਰੂਪ ॥
ਧੰਨੁ ਸੇਵਾ ਸੇਵਕੁ ਪਰਵਾਨੁ ॥
ਅੰਤਰਜਾਮੀ ਪੁਰਖੁ ਪ੍ਰਧਾਨੁ ॥
ਜਿਸੁ ਮਨਿ ਬਸੈ ਸੁ ਹੋਤ ਨਿਹਾਲੁ ॥
ਤਾ ਕੈ ਨਿਕਟਿ ਨ ਆਵਤ ਕਾਲੁ ॥
ਅਮਰ ਭਏ ਅਮਰਾ ਪਦੁ ਪਾਇਆ ॥
ਸਾਧਸੰਗਿ ਨਾਨਕ ਹਰਿ ਧਿਆਇਆ ॥8॥22॥